Latest NewsPoliticsPunjab

ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਹੁਸ਼ਿਆਰਪੁਰ, 30 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚਕਰਵਾਏ ਇੱਕ ਸਾਂਝੇ…

Latest NewsPunjabWar On Gangsters

ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

ਚੰਡੀਗੜ੍ਹ, 30 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ…

Latest NewsPunjab

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

ਚੰਡੀਗੜ੍ਹ, 30 ਜੁਲਾਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ…

AgricultureLatest NewsPunjab

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ…

HealthLatest NewsPoliticsPunjab

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

ਚੰਡੀਗੜ੍ਹ/ਪਟਿਆਲਾ, 30 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ…

Latest NewsPunjab

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼*

ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ…

ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਹੁਸ਼ਿਆਰਪੁਰ, 30 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚ
ਕਰਵਾਏ ਇੱਕ ਸਾਂਝੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ ‘ਤੇ ਪਹੁੰਚਾਇਆ ਜਾ ਸਕੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਅਜਿਹੇ ਲੋੜਵੰਦ ਪਰਿਵਾਰ, ਜਿਨ੍ਹਾਂ ਦੇ ਹੁਣ ਤੱਕ ਰਾਸ਼ਨ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਵੀ ਕਾਰਡ ਪਹਿਲ ਦੇ ਆਧਾਰ ‘ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਹਰ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਅਤੇ ਲੋਕ ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਸੇ ਉਦੇਸ਼ ਨਾਲ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਰਾਜਨ ਸੈਣੀ, ਨਰੇਸ਼ ਕੁਮਾਰ (ਬਲਾਕ ਪ੍ਰਧਾਨ), ਵਿਸ਼ਾਲ, ਵਰੁਣ, ਮੁਕੇਸ਼ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

ਚੰਡੀਗੜ੍ਹ, 30 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 5165ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 1747 ਨਸ਼ੀਲੀਆਂ ਗੋਲੀਆਂ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 515 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,995 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

ਚੰਡੀਗੜ੍ਹ, 30 ਜੁਲਾਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ।

ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ।

ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ ‘ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ।

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ ਨੂੰ ਉਨ੍ਹਾਂ ਦੇ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ, ਕਾਰਜ ਪ੍ਰਤੀ ਸਮਰਪਣ ਅਤੇ ਮਨੁੱਖੀ ਸੋਚ ਨੂੰ ਵਿਭਾਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖੇਗਾ।

ਆਪਣੇ ਸੰਬੋਧਨ ਵਿੱਚ ਸ਼੍ਰੀਮਤੀ ਸ਼ਿਖਾ ਨੇਹਰਾ ਨੇ 1991 ਵਿੱਚ ਸਹਾਇਕ ਲੋਕ ਸੰਪਰਕ ਅਧਿਕਾਰੀ (ਏਪੀਆਰਓ) ਵਜੋਂ ਵਿਭਾਗ ਵਿੱਚ ਸ਼ਾਮਲ ਹੋਣ ਤੋਂ ਲੈ ਕੇ ਅੱਜ ਤੱਕ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖ਼ਾਸ ਕਰਕੇ ਤਕਨਾਲੋਜੀ ਦੇ ਖੇਤਰ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਉਨ੍ਹਾਂ ਇਸ ਨਿੱਘੇ ਅਤੇ ਯਾਦਗਾਰੀ ਵਿਦਾਇਗੀ ਸਮਾਰੋਹ ਲਈ ਵਿਭਾਗ ਦਾ ਦਿਲੋਂ ਧੰਨਵਾਦ ਵੀ ਕੀਤਾ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ਼੍ਰੀਮਤੀ ਸ਼ਿਖਾ ਨੇਹਰਾ ਨੂੰ ਉਨ੍ਹਾਂ ਦੀਆਂ ਲੰਬੀ ਅਤੇ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਸਕੱਤਰ ਦੀਪਾਂਕਰ ਗਰਗ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਰਾਸ਼ਿਮ ਵਰਮਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਹਾਕਮ ਥਾਪਰ, ਸ਼ੇਰਜੰਗ ਸਿੰਘ ਹੁੰਦਲ ਅਤੇ ਨਰਿੰਦਰ ਪਾਲ ਸਿੰਘ ਜਗਦਿਓ ਤੋਂ ਇਲਾਵਾ ਵਿਭਾਗ ਦੇ ਸਮੂਹ ਪੀ.ਆਰ.ਓ., ਏਪੀਆਰਓ., ਡੀਪੀਆਰਓ., ਸਟਾਫ਼ ਮੈਂਬਰ ਅਤੇ ਸੇਵਾਮੁਕਤ ਅਧਿਕਾਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

 

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ  ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ,
ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

ਚੰਡੀਗੜ੍ਹ/ਪਟਿਆਲਾ, 30 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਜੈਸਾ ਅੰਨ, ਵੈਸਾ ਮਨ” ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੇ ਮਾਹਿਰਾਂ ਅਤੇ ਕੁਦਰਤੀ ਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਆਪਸੀ ਤਾਲਮੇਲ ਨਾਲ ਨੌਜਵਾਨ ਪੀੜ੍ਹੀ ਨੂੰ ਰਸਾਇਣ-ਮੁਕਤ ਅਤੇ ਜੈਵਿਕ ਖੁਰਾਕ ਦੇ ਮਹੱਤਵ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਪਰਹੇਜ਼ ਕਰਦੇ ਹਨ, ਜਿਸ ਨਾਲ ਸਿਹਤਮੰਦ ਅਤੇ ਗੁਣਵੱਤਾ ਭਰਪੂਰ ਅਨਾਜ ਤਿਆਰ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ ‘ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਫੂਡ ਸੇਫਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀਨ ਸੀ.ਓ.ਸੀ.ਐੱਸ. ਕਿਰਨ ਬੈਂਸ, ਵੀਸੀ.ਪੀ.ਏ.ਯੂ. ਡਾ. ਐੱਸ.ਐੱਸ. ਗੋਸਲ, ਵੀ.ਸੀ. ਗਡਵਾਸੂ ਜੇ. ਐਸ. ਗਿੱਲ, ਪਿੰਗਲਵਾੜਾ ਤੋਂ ਸ੍ਰ ਰਾਜਵੀਰ ਸਿੰਘ, ਰਵਨੀਤ ਕੌਰ, ਐਨ.ਜੀ.ਓ. ਮਿਸ ਪ੍ਰਗਤੀ, ਔਰਗੈਨਿਕ ਪ੍ਰੋਡਿਊਸਰ ਸ੍ਰ ਗੁਰਮੀਤ ਸਿੰਘ, ਖੇਤੀ ਵਿਰਾਸਤ ਮਿਸ਼ਨ ਸ਼੍ਰੀ ਉਮੇਂਦਰ ਦੱਤ, ਸਰਪੰਚ ਕਨਸੁਆ ਸ੍ਰ ਹਰਪ੍ਰੀਤ ਸਿੰਘ, ਸੀ.ਈ.ਓ. ਚੇਅਰਜ਼ ਫੂਡ ਐਂਡ ਬੇਵਰੇਜਸ ਸ੍ਰ ਹਰੇਂਦਰ ਪਾਲ ਸਿੰਘ ਲਾਂਬਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮਾਹਿਰ, ਕਿਸਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼*

ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।