SUMMER HOLIDAYS ANNOUNCED IN PUNJAB| ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ | 24 ਮਈ ਤੋਂ ਪੰਜਾਬ ਸੇ ਸਕੂਲਾਂ ਚ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ |
(adsbygoogle = window.adsbygoogle || []).push({});
ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
0 Comments